ਸ਼ਿਮਲਾ, 22 ਜੁਲਾਈ
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਅੱਜ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਸਣੇ ਤਿੰਨ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਹਲਫ਼ ਦਵਾਇਆ। ਸਹੁੰ ਚੁੱਕ ਸਮਾਗਮ ਮੁੱਖ ਮੰਤਰੀ, ਵਿਰੋਧੀ ਧਿਰ ਦੇ ਨੇਤਾ, ਕੈਬਨਿਟ ਮੰਤਰੀਆਂ ਅਤੇ ਹੋਰ ਮੈਂਬਰਾਂ ਦੀ ਮੌਜੂਦਗੀ ਵਿੱਚ ਕਰਵਾਇਆ ਗਿਆ। ਹਲਫ਼ ਲੈਣ ਵਾਲੇ ਮੈਂਬਰਾਂ ਵਿੱਚ ਵਿਧਾਨ ਸਭਾ ਸੀਟ ਤੋਂ ਕਾਂਗਰਸ ਵਿਧਾਇਕ ਕਮਲੇਸ਼ ਠਾਕੁਰ, ਨਾਲਾਗੜ੍ਹ ਸੀਟ ਤੋਂ ਹਰਦੀਪ ਸਿੰਘ ਬਾਵਾ ਅਤੇ ਹਮੀਰਪੁਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਆਸ਼ੀਸ਼ ਸ਼ਰਮਾ ਸ਼ਾਮਲ ਸੀ। -ਪੀਟੀਆਈ