ਨਵੀਂ ਦਿੱਲੀ, 22 ਜੁਲਾਈ
ਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿਚ ਅੱਜ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਮੌਕੇ ਸਿਸੋਦੀਆ ਨੂੰ ਨਿਆਂਇਕ ਹਿਰਾਸਤ ਸਮਾਪਤ ਹੋਣ ’ਤੇ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਨਿਆਂਇਕ ਹਿਰਾਸਤ ਵਧਾਉਣ ਦੇ ਹੁਕਮ ਜਾਰੀ ਕੀਤੇ। ਅਦਾਲਤ ਨੇ ਕਥਿਤ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਮਾਮਲਿਆਂ ਵਿਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨਾਂ ਨੂੰ 30 ਅਪਰੈਲ ਨੂੰ ਖਾਰਜ ਕਰ ਦਿੱਤਾ ਸੀ। ਪੀਟੀਆਈ