ਨਿੱਜੀ ਪੱਤਰ ਪ੍ਰੇਰਕ
ਬਟਾਲਾ, 22 ਜੁਲਾਈ
ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਕਾਜ਼ਮਪੁਰ ਨੇ ਦੱਸਿਆ ਕਿ ਇਸ ਵਾਰ ਸ਼ਹੀਦ ਬਾਬਾ ਜੀਵਨ ਸਿੰਘ ਦੇ 363ਵੇਂ ਜਨਮ ਦਿਹਾੜੇ ਮੌਕੇ ਚੇਤਨਾ ਮਾਰਚ ਰੂਪੀ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਤੋਂ ਸ੍ਰੀ ਪਟਨਾ ਸਾਹਿਬ ਜਾ ਰਿਹਾ ਹੈ ਜਿੱਥੇ ਪੰਜ ਸਤੰਬਰ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ।
ਇਹ ਨਗਰ ਕੀਰਤਨ ਵਿਸ਼ੇਸ਼ ਰੇਲਗੱਡੀ ਰਾਹੀ ਜਾ ਰਿਹਾ ਹੈ। ਚੇਤਨਾ ਮਾਰਚ ਨੂੰ ਸਫ਼ਲ ਬਣਾਉਣ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਦਿਹਾੜੇ ਨੂੰ ਮਨਾਉਣ ਦੀਆਂ ਤਿਆਰੀਆਂ ਹੁਣੇ ਤੋਂ ਜ਼ੋਰਾਂ ਨਾਲ ਚੱਲ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਵੱਖ ਵੱਖ ਪਿੰਡਾਂ ਤੇ ਕਸਬਿਆਂ ’ਚ ਮੀਟਿੰਗਾਂ ਕਰਕੇ ਸੰਗਤ ਨੂੰ ਸ਼੍ਰੀ ਪਟਨਾ ਸਾਹਿਬ ਜਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕਾਜ਼ਮਪੁਰ ਨੇ ਦੱਸਿਆ ਕਿ, ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ’ਚ ਜੋ ਸੰਗਤ ਜਾਣਾ ਚਾਹੁੰਦੀ ਹੈ, ਉਹ ਉਨ੍ਹਾਂ ਨਾਲ ਸੰਪਰਕ ਬਣਾ ਸਕਦੇ ਹਨ।