ਪੱਤਰ ਪ੍ਰੇਰਕ
ਲਹਿਰਾਗਾਗਾ, 22 ਜੁਲਾਈ
ਪੁਲੀਸ ਨੇ ਪੰਜ ਗ੍ਰਾਮ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲੀਸ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਨਸ਼ਿਆਂ ਤੇ ਸ਼ੱਕੀਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਸਹਾਇਕ ਥਾਣੇਦਾਰ ਬੇਅੰਤ ਸਿੰਘ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਲਹਿਰਾਗਾਗਾ-ਜਵਾਹਰਵਾਲਾ- ਲੇਹਲ ਕਲਾਂ ਦੀ ਗਸ਼ਤ ਸਮੇਂ ਇਕ ਸ਼ੱਕੀ ਨੂੰ ਕਾਬੂ ਕੀਤਾ। ਉਸ ਦੀ ਪਛਾਣ ਭਿੰਦਰਪਾਲ ਸਿੰਘ ਵਾਸੀ ਲੇਹਲ ਕਲਾਂ ਵਜੋਂ ਹੋਈ। ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5 ਗ੍ਰਾਮ ਚਿੱਟਾ, ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।