ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 22 ਜੁਲਾਈ
ਡੀਸੀ ਡਾ.ਪੱਲਵੀ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਦੇ 694 ਲਾਭਪਾਤਰੀਆਂ ਨੂੰ 3 ਕਰੋੜ 53 ਲੱਖ 94 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਆਸ਼ੀਰਵਾਦ ਸਕੀਮ ਤਹਿਤ ਮੁਹੱਈਆ ਕਰਵਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਪਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਤੀ ਸਾਲ ਦੌਰਾਨ ਅਨੁਸੂਚਿਤ ਜਾਤੀ ਦੇ 253 ਲਾਭਪਾਤਰੀਆਂ ਨੂੰ 1 ਕਰੋੜ 29 ਲੱਖ 3 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਪਛੜੀਆਂ ਸ਼੍ਰ੍ੇਣੀਆਂ ਅਤੇ ਘੱਟ ਗਿਣਤੀ ਵਰਗ ਦੇ 441 ਲਾਭਪਾਤਰੀਆਂ ਨੂੰ 2 ਕਰੋੜ 24 ਲੱਖ 91 ਹਜ਼ਾਰ ਰੁਪਏ ਦੀ ਰਾਸ਼ੀ ਦਾ ਲਾਭ ਦਿੱਤਾ ਗਿਆ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕਲ ਬਾਵਾ ਨੇ ਦੱਸਿਆ ਕਿ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਪਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ,ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।