ਪੱਤਰ ਪ੍ਰੇਰਕ
ਟੱਲੇਵਾਲ, 22 ਜੁਲਾਈ
ਪਿੰਡ ਚੀਮਾ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਲੂਕ ਸਿੰਘ ਧਾਲੀਵਾਲ ਵਲੋਂ ਵਾਤਾਵਰਨ ਸ਼ੁੱਧ ਰੱਖਣ ਲਈ ਲਗਪਗ 1 ਕਨਾਲ ਖੇਤ ਵਿੱਚ ਮਿਨੀ ਜੰਗਲ ਲਗਾਇਆ ਗਿਆ। ਇਸ ਮੌਕੇ ਪੌਦੇ ਲਗਾਉਣ ਲਈ ਵਿਸ਼ੇਸ਼ ਤੌਰ ’ਤੇ ਮਹਿਲ ਕਲਾਂ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਪੁੱਜੇ। ਵਿਧਾਇਕ ਪੰਡੋਰੀ ਨੇ ਮਲੂਕ ਸਿੰਘ ਧਾਲੀਵਾਲ ਵਲੋਂ ਆਪਣੀ ਨਿੱਜੀ ਜਗ੍ਹਾ ਵਿੱਚ ਪੌਦੇ ਲਗਾਉਣ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਸਰਕਾਰ ਦੇ ਨਾਲ ਨਾਲ ਇਸ ਤਰ੍ਹਾਂ ਦੇ ਨਿੱਜੀ ਉਪਰਾਲੇ ਵੀ ਹੋਣੇ ਚਾਹੀਦੇ ਹਨ ਤਾਂ ਕਿ ਵਾਤਾਵਰਨ ਨੂੰ ਸ਼ੁੱਧ ਰੱਖਿਆ ਜਾ ਸਕੇ। ਵਿਧਾਇਕ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਪੀਏ ਬਿੰਦਰ ਸਿੰਘ ਖਾਲਸਾ, ਜਗਸੀਰ ਸਿੰਘ ਚੀਮਾ, ਪਰਮਿੰਦਰ ਸਿੰਘ ਭੰਗੂ, ਸੁਖਜਿੰਦਰ ਸਿੰਘ, ਜਸਵੀਰ ਸਿੰਘ ਮਾਹੀ, ਆਜ਼ਾਦ ਕਲੱਬ ਦੇ ਪ੍ਰਧਾਨ ਜੀਵਨ ਸਿੰਘ ਧਾਲੀਵਾਲ, ਬਲਵੀਰ ਸਿੰਘ ਧਾਲੀਵਾਲ, ਲਖਵੀਰ ਸਿੰਘ ਲੱਖਾ, ਸਰਪੰਚ ਜਤਿੰਦਰ ਸਿੰਘ ਤੇ ਸੁਖਰਾਜ ਸਿੰਘ ਹੈਪੀ ਆਦਿ ਹਾਜ਼ਰ ਸਨ।