ਨਵੀਂ ਦਿੱਲੀ, 23 ਜੁਲਾਈ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਸਰਕਾਰ ਸਿਖਰਲੀਆਂ ਪੰਜ ਸੌ ਕੰਪਨੀਆਂ ਵਿਚ ਇਕ ਕਰੋੜ ਨੌਜਵਾਨਾਂ ਨੂੰ ਇੰਟਰਨਸ਼ਿਪ ਦੇ ਮੌਕੇ ਦੇਣ ਲਈ ਯੋਜਨਾ ਸ਼ੁਰੂ ਕਰੇਗੀ। ਇਸ ਵਿਚ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਇੰਟਰਨਸ਼ਿਪ ਭੱਤਾ ਤੇ ਛੇ ਹਜ਼ਾਰ ਰੁਪਏ ਦੀ ਇਕਮੁਸ਼ਤ ਸਹਾਇਤਾ ਦਿੱਤੀ ਜਾਵੇਗੀ। ਕੇਂਦਰੀ ਵਿੱਤ ਮੰਤਰੀ ਨੇ ਬਿਹਾਰ ਸੂਬੇ ਲਈ ਖਾਸ ਯੋਜਨਾਵਾਂ ਉਲੀਕਣ ਬਾਰੇ ਵੀ ਜਾਣਕਾਰੀ ਦਿੱਤੀ।