ਦਿਸਪੁਰ, 23 ਜੁਲਾਈ
ਅਸਾਮ ਦੇ ਮੁੱਖ ਮੰਤਰੀ ਹੇਮੰਤਾ ਬਿਸਵਾ ਸਰਮਾ ਨੇ ਟਵੀਟ ਕਰ ਕੇ ਕਿਹਾ ਕਿ ਹੜ੍ਹਾਂ ਕਾਰਨ ਆਈਆਂ ਸਮੱਸਿਆਵਾਂ ਤੇ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਅਸਾਮ ਨੂੰ ਇਸ ਬਜਟ ਤਹਿਤ ਮਿਲਣ ਵਾਲੀ ਵਿਸ਼ੇਸ਼ ਸਹਾਇਤਾ ਲਈ ਉਹ ਬਹੁਤ ਸ਼ੁਕਰਗੁਜ਼ਾਰ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸੂਬਾ ਵਾਸੀਆਂ ਨੂੰ ਸੰਕਟ ਵੇਲੇ ਹਰ ਸੰਭਵ ਮਦਦ ਮੁਹੱਈਆ ਕਰਵਾਉਣਗੇ।