ਨਵੀਂ ਦਿੱਲੀ, 23 ਜੁਲਾਈ
ਦਿੱਲੀ ਪੁਲੀਸ ਨੇ ਇਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕਰਦਿਆਂ ਸਰਕਾਰੀ ਯੋਜਨਾਵਾਂ ਤਹਿਤ ਲੋਨ ਮੁਹੱਈਆ ਕਰਵਾਉਣ ਦੇ ਦੋਸ਼ਾਂ ਹੇਠ ਨੌਂ ਔਰਤਾਂ ਸਮੇਤ 20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਸੀਪੀ ਦੱਖਣੀ ਅੰਕਿਤ ਚੌਹਾਨ ਨੇ ਦੱਸਿਆ ਕਿ ਇਕ ਅੰਦਾਜ਼ੇ ਅਨੁਸਾਰ 400 ਤੋਂ ਵੱਧ ਲੋਕ ਇਸ ਕਾਲ ਸੈਂਟਰ ਦਾ ਸ਼ਿਕਾਰ ਹੋਏ ਹਨ, ਜਿਸ ਕਾਰਨ 40 ਲੱਖ ਰੁਪਏ ਦੀ ਠੱਗੀ ਹੋਈ ਹੈ। ਉਨ੍ਹਾਂ ਦੱਸਿਆ ਪੁਲੀਸ ਪਹਿਲਾਂ ਹੀ ਦੇਸ਼ ਭਰ ਵਿਚੋਂ 50 ਤੋਂ ਜ਼ਿਆਦਾ ਪੀੜਤਾਂ ਦੀ ਪਹਿਚਾਣ ਕਰ ਚੁੱਕੀ ਹੈ। ਡੀਸੀਪੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ 32 ਮੋਬਾਈਲ, 48 ਫਰਜ਼ੀ ਸਿੰਮ ਕਾਰਡ, 4 ਲੈਪਟਾਪ ਅਤੇ 23 ਬੈਂਕ ਖਾਤੇ ਜ਼ਬਤ ਕੀਤੇ ਗਏ ਹਨ ਅਤੇ ਮਾਮਲੇ ਦੀ ਅੱਗੇ ਜਾਂਚ ਜਾਰੀ ਹੈ। -ਪੀਟੀਆਈ