ਪੱਤਰ ਪ੍ਰੇਰਕ
ਜਲੰਧਰ, 23 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨ ਲਈ ਜਲੰਧਰ ਆ ਰਹੇ ਹਨ। ਉਨ੍ਹਾਂ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਜਲੰਧਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਹਫ਼ਤੇ ’ਚ ਦੋ ਦਿਨ ਜਲੰਧਰ ਰਿਹਾ ਕਰਨਗੇ ਤੇ ਮਾਝੇ-ਦੋਆਬੇ ਦੇ ਲੋਕਾਂ ਦੇ ਕੰਮ ਇੱਥੇ ਹੀ ਕੀਤੇ ਜਾਣਗੇ। ਇਸੇ ਵਾਅਦੇ ਨੂੰ ਪੂਰਾ ਕਰਨ ਦੇ ਮਕਸਦ ਨਾਲ ਉਹ 24 ਅਤੇ 25 ਜੁਲਾਈ ਨੂੰ ਲੋਕਾਂ ਦਾ ਧੰਨਵਾਦ ਕਰਨ ਤੇ ਮੁਲਾਕਾਤ ਕਰਨ ਲਈ ਜਲੰਧਰ ਆ ਰਹੇ ਹਨ। ਇਹ ਜਾਣਕਾਰੀ ਉਨ੍ਹਾਂ ਆਪਣੇ ਐਕਸ ਹੈਂਡਲ ’ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਤੁਹਾਡੇ ਨਾਲ ਕੀਤੇ ਵਾਅਦੇ ਮੁਤਾਬਕ 24 ਅਤੇ 25 ਜੁਲਾਈ ਨੂੰ ਲੋਕਾਂ ਦਾ ਧੰਨਵਾਦ ਕਰਨ ਤੇ ਮੁਲਾਕਾਤ ਕਰਨ ਲਈ ਜਲੰਧਰ ਆ ਰਿਹਾ ਹਾਂ।