ਪੱਤਰ ਪ੍ਰੇਰਕ
ਅਜਨਾਲਾ, 23 ਜੁਲਾਈ
ਤਹਿਸੀਲ ਅਜਨਾਲਾ ਦੇ ਪਿੰਡ ਸਮਰਾਏ ਦੇ ਵਾਸੀ ਸਰਨਜੀਤ ਸਿੰਘ ਦੀ ਦੁਬਈ ਵਿੱਚ ਸੰਖੇਪ ਬਿਮਾਰੀ ਕਰਨ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਸਮਰਾਏ ਜੋ ਕਿ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ ਜਿੱਥੇ ਉਸ ਦੀ ਸੰਖੇਪ ਬਿਮਾਰੀ ਕਾਰਨ ਕੁਝ ਦਿਨ ਪਹਿਲਾਂ ਮੌਤ ਹੋ ਗਈ ਅਤੇ ਅੱਜ ਮ੍ਰਿਤਕ ਨੌਜਵਾਨ ਦੀ ਲਾਸ਼ ਪਿੰਡ ਸਮਰਾਏ ਵਿਖੇ ਪਹੁੰਚਣ ’ਤੇ ਪਰਿਵਾਰ ਵਾਲਿਆਂ ਵੱਲੋਂ ਸਸਕਾਰ ਕਰ ਦਿੱਤਾ ਗਿਆ।ਉਸ ਦੀ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਸੀ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਪਿਛੇ ਇੱਕ ਛੋਟਾ ਪੁੱਤਰ ਅਤੇ ਪਤਨੀ ਨੂੰ ਛੱਡ ਗਿਆ ਹੈ।