ਨਿਜੀ ਪੱਤਰ ਪ੍ਰੇਰਕ
ਸੰਗਰੂਰ, 23 ਜੁਲਾਈ
ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਸ਼ੀਰਵਾਦ ਯੋਜਨਾ ਤਹਿਤ ਸੰਗਰੂਰ ਜ਼ਿਲ੍ਹੇ ਦੇ ਲਾਭਪਾਤਰੀਆਂ ਲਈ 2.30 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਮਾਲੀ ਮਦਦ ਦਿੱਤੀ ਜਾਂਦੀ ਹੈ ਅਤੇ ਜ਼ਿਲ੍ਹੇ ’ਚ 2.30 ਕਰੋੜ ਰੁਪਏ ਦੀ ਰਾਸ਼ੀ ਨਾਲ 451 ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਯੋਗ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲੇਗਾ।