ਪੱਤਰ ਪ੍ਰੇਰਕ
ਅਟਾਰੀ, 23 ਜੁਲਾਈ
ਬੀਐੱਸਐੱਫ ਦੀ 144ਵੀਂ ਬਟਾਲੀਅਨ ਤੇ ਪੰਜਾਬ ਪੁਲੀਸ ਘਰਿੰਡਾ ਨੇ ਸਰਹੱਦੀ ਚੌਕੀ ਰਾਜਾਤਾਲ ’ਤੇ ਪਾਕਿਸਤਾਨ ਵਾਲੇ ਪਾਸਿਓਂ ਸਰਹੱਦ ਅੰਦਰ ਦਾਖ਼ਲ ਹੁੰਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛ-ਪੜਤਾਲ ਕਰਨ ’ਤੇ ਉਸ ਨੇ ਆਪਣਾ ਨਾਂ ਮੁਹੰਮਦ ਹਾਫਿਜ਼ (20) ਪੁੱਤਰ ਅਫਜ਼ਲ ਖਾਨ ਭੱਟੀ ਵਾਸੀ ਦਰੀ ਭੱਟੀਆਂ, ਜ਼ਿਲ੍ਹਾ ਨਨਕਾਣਾ ਸਾਹਿਬ, ਪਾਕਿਸਤਾਨ ਦੱੱਸਿਆ। ਤਲਾਸ਼ੀ ਦੌਰਾਨ ਉਸ ਕੋਲੋਂ 500 ਰੁਪਏ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ। ਇਸ ਤੋਂ ਇਲਾਵਾ ਹੋਰ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਇਹ ਪਾਕਿਸਤਾਨੀ ਵਿਅਕਤੀ ਬੀਐੱਸਐੱਫ ਦੀ ਹਿਰਾਸਤ ਵਿੱਚ ਹੈ, ਜਿਸ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।