ਪੱਤਰ ਪ੍ਰੇਰਕ
ਰੂਪਨਗਰ, 23 ਜੁਲਾਈ
ਜ਼ਿਲ੍ਹਾ ਰੂਪਨਗਰ ਦੇ ਘਾੜ ਇਲਾਕੇ ਅੰਦਰ ਸਮਾਜ ਸੇਵਾ ਦੇ ਕੰਮਾਂ ਲਈ ਤਤਪਰ ਘਾੜ ਕਲੱਬ ਵੱਲੋਂ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਦੀ ਦੇਖ-ਰੇਖ ਅਧੀਨ ਵਣ ਮਹਾ ਉਤਸਵ ਮਨਾਇਆ ਗਿਆ। ਇਸ ਦੌਰਾਨ ਪਿੰਡ ਸਿੰਬਲ ਝੱਲੀਆਂ ਵਿੱਚ ਵੱਖ-ਵੱਖ ਕਿਸਮ ਦੇ 25 ਬੂਟੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਨੌਜਵਾਨਾਂ ਦੇ ਸਹਿਯੋਗ ਨਾਲ ਬੂਟੇ ਲਗਾਏ ਜਾਣਗੇ। ਇਸ ਮੌਕੇ ਸਰਪੰਚ ਜਗਤਾਰ ਸਿੰਘ, ਪੰਚ ਗੁਰਪਿੰਦਰ ਸਿੰਘ, ਪੰਚ ਮਲਕੀਤ ਸਿੰਘ, ਪੰਚ ਭੁਪਿੰਦਰ ਸਿੰਘ ਨੂਰੀ, ਜਗਜੀਤ ਸਿੰਘ, ਸਤਨਾਮ ਸਿੰਘ, ਬਹਾਦਰ ਸਿੰਘ, ਅਵਤਾਰ ਸਿੰਘ ਗਿੱਲ, ਸੁਰਿੰਦਰ ਸਿੰਘ, ਬਹਾਦਰ ਸਿੰਘ ਗਰੇਵਾਲ, ਦਲਵੀਰ ਸਿੰਘ ਕਾਲਾ, ਮਾਸਟਰ ਸੁਖਦੇਵ ਸਿੰਘ ਗਰੇਵਾਲ, ਹਰਭਜਨ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਹਿੰਦਾ ਗਿੱਲ, ਪਿੰਦੀ ਗਿੱਲ ਆਦਿ ਵੀ ਹਾਜ਼ਰ ਸਨ।