ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਜੁਲਾਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਮਰੀਕਾ ਦੀ ਇੱਕ ਔਰਤ ਨਾਲ ਕਥਿਤ ਸਾਈਬਰ ਧੋਖਾਧੜੀ ਨਾਲ ਜੁੜੇ ਇੱਕ ਮਾਮਲੇ ਵਿੱਚ ਮਨੀ ਲਾਂਡਰਿੰਗ ਵਿਰੋਧੀ ਕਾਨੂੰਨ ਤਹਿਤ ਦਿੱਲੀ ਦੇ ਲਕਸ਼ੈ ਵਿਜ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਲਕਸ਼ੈ ਵਿਜ ਸੋਮਵਾਰ ਰਾਤ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਸੰਘੀ ਜਾਂਚ ਏਜੰਸੀ ਨੇ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਤੋਂ ਅਮਰੀਕੀ ਔਰਤ ਨਾਲ ਕਥਿਤ ਧੋਖਾਧੜੀ ਨਾਲ ਜੁੜੇ ਸਾਈਬਰ ਧੋਖਾਧੜੀ ਦੇ ਮਾਮਲੇ ’ਚ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਾ ਕਿ ਔਰਤ ਨੇ ਇਸ ਸਬੰਧੀ ਸ਼ਿਕਾਇਤ ਕੀਤੀ ਸੀ ਜਿਸ ਦੇ ਆਧਾਰ ’ਤੇ ਈਡੀ ਵੱਲੋਂ ਕਾਰਵਾਈ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਇਸ ਮਗਰੋਂ ਉਸ ਕੋਲੋਂ ਹੋਰ ਪੁੱਛ-ਪੜਤਾਲ ਕੀਤੀ ਜਾਵੇਗੀ।