ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਹੀਦੀ ਫ਼ੰਡ ਵਿਚੋਂ ਉਮਰ ਕੈਦ ਕੱਟ ਕੇ ਆਏ ਗੁਰਨਾਮ ਸਿੰਘ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਹੈ। ਇਸ ਸਬੰਧੀ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਕਿ 1984 ਸਿੱਖ ਕਤਲੇਆਮ ਦੌਰਾਨ ਗੁਰਨਾਮ ਸਿੰਘ ਸ਼ੁਤਰਾਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ, ਜੋ ਬਾਅਦ ਵਿਚ ਉਮਰ ਕੈਦ ਵਿਚ ਤਬਦੀਲ ਹੋਈ। ਉਨ੍ਹਾਂ ਦੱਸਿਆ ਕਿ 20 ਸਾਲ ਜੇਲ੍ਹ ਵਿਚ ਬੰਦ ਰਹਿਣ ਕਾਰਨ ਗੁਰਨਾਮ ਸਿੰਘ ਦੀ ਆਪਣੀ ਸਾਰੀ ਜ਼ਮੀਨ ਵੇਚ ਕੇ ਕੇਸਾਂ ਉਪਰ ਲਗਾ ਦਿੱਤੀ ਗਈ, ਜਿਸ ਕਾਰਨ ਉਸ ਦੇ ਆਪਣੇ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਗੁਰਨਾਮ ਸਿੰਘ ਸ਼ੁਤਰਾਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਆਰਥਿਕ ਮਦਦ ਦੀ ਅਪੀਲ ਕੀਤੀ ਸੀ, ਜਿਸ ਉਪਰੰਤ ਕਮੇਟੀ ਵੱਲੋਂ ਇਹ ਮਦਦ ਕੀਤੀ ਗਈ ਹੈ। ਇਸ ਮੌਕੇ ਸਾਬਕਾ ਅਧਿਕਾਰੀ ਡਾ. ਪਰਮਜੀਤ ਸਿੰਘ ਸਰੋਆ ਤੇ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ