ਨਵੀਂ ਦਿੱਲੀ, 25 ਜੁਲਾਈ
ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਰੌਲੇ ਰੱਪੇ ਦੇ ਬਾਵਜੂਦ ਵੀਰਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਸਦਨਾਂ ’ਚ ਜੰਮੂ-ਕਸ਼ਮੀਰ ਦੇ ਬਜਟ ’ਤੇ ਚਰਚਾ ਜਾਰੀ ਰਹੀ। ਇਸ ਦੇ ਨਾਲ ਹੀ ਇਸ ਮਸਲੇ ’ਤੇ ਵੋਟਿੰਗ ਦੀ ਪ੍ਰਕਿਰਿਆ ਵੀ ਜਾਰੀ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਬਜਟ ਦਾ ਵਿਰੋਧ ਕੀਤਾ ਅਤੇ ਰਾਜ ਸਭਾ ਵਿੱਚ ਵਾਕਆਊਟ ਕੀਤਾ। ਇਸ ਮੌਕੇ ਸੰਸਦ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।