ਪੱਤਰ ਪ੍ਰੇਰਕ
ਫਿਲੌਰ, 25 ਜੁਲਾਈ
ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਇਨ੍ਹਾਂ ਦੋਵਾਂ ਨੂੰ ਸਥਾਨਕ ਪੁਲੀਸ ਨੇ ਕਥਿਤ ਤੌਰ ’ਤੇ ਚਾਰ ਗਰਾਮ ਆਈਸ ਸਮੇਤ ਕੁੱਝ ਦਿਨ ਪਹਿਲਾਂ ਕਾਬੂ ਕੀਤਾ ਸੀ। ਇਸ ਤੋਂ ਪਹਿਲਾ ਹਰਪ੍ਰੀਤ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲ ਨੇ ਪੁਲੀਸ ’ਤੇ ਉਨ੍ਹਾਂ ਨੂੰ ਝੂਠੇ ਕੇਸ ’ਚ ਫਸਾਉਣ ਦੇ ਦੋਸ਼ ਲਗਾਏ ਸਨ। ਅੱਜ ਅਦਾਲਤ ’ਚ ਪੇਸ਼ੀ ਦੌਰਾਨ ਇਨ੍ਹਾਂ ਨੂੰ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਗਈ।