ਨਵੀਂ ਦਿੱਲੀ, 25 ਜੁਲਾਈ
ਨੈਸ਼ਨਲ ਕਾਨਫਰੰਸ ਦੇ ਸੰਸਦ ਮੈਂਬਰ ਮੀਆਂ ਅਲਤਾਫ ਅਹਿਮਦ ਨੇ ਕੇਂਦਰੀ ਬਜਟ ਦੀ ਬਹਿਸ ਵਿਚ ਹਿੱਸਾ ਲੈਂਦਿਆਂ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਕੋਈ ਚੁਣੀ ਹੋਈ ਸਰਕਾਰ ਨਹੀਂ ਹੈ ਅਤੇ ਲੋਕ ਨੌਕਰਸ਼ਾਹਾਂ ਦੇ ਰਹਿਮੋ ਕਰਮ ’ਤੇ ਹਨ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਜੰਮੂ-ਕਸ਼ਮੀਰ ਲਈ ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲੋਕਾਂ ਨਾਲ ਸਲਾਹ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ, ‘ਇਹ ਮੰਦਭਾਗਾ ਹੈ ਕਿ ਪਿਛਲੇ ਸੱਤ ਸਾਲਾਂ ਤੋਂ ਜੰਮੂ-ਕਸ਼ਮੀਰ ਵਿੱਚ ਕੋਈ ਚੁਣੀ ਹੋਈ ਸਰਕਾਰ ਨਹੀਂ ਹੈ। ਜੰਮੂ-ਕਸ਼ਮੀਰ ਵਿੱਚ ਪਿਛਲੇ 10 ਸਾਲਾਂ ਤੋਂ ਵਿਧਾਨ ਸਭਾ ਚੋਣਾਂ ਨਹੀਂ ਹੋਈਆਂ ਹਨ। ਅਸੀਂ ਨੌਕਰਸ਼ਾਹਾਂ ਦੇ ਰਹਿਮੋ-ਕਰਮ ’ਤੇ ਹਾਂ।’