ਪੱਤਰ ਪ੍ਰੇਰਕ
ਜਲੰਧਰ, 25 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਜਲੰਧਰ ਦੇ ਸ਼ਕਤੀਪੀਠ ਸ੍ਰੀ ਦੇਵੀ ਤਾਲਾਬ ਮੰਦਰ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੇ ਸਿਰ ਝੁਕਾ ਕੇ ਪੰਜਾਬ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਦਾ ਮਾਤਾ ਤ੍ਰਿਪੁਰਾ ਮਾਲਿਨੀ ਧਾਮ ਪਹੁੰਚਣ ’ਤੇ ਮੰਦਰ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ। ਇਸ ਦੌਰਾਨ ਮੰਦਰ ਕਮੇਟੀ ਦੇ ਮੈਨੇਜਰ ਅਤੇ ਖਜ਼ਾਨਚੀ ਪਰਵਿੰਦਰ ਬਹਿਲ ਨੇ ਡਾ. ਗੁਰਪ੍ਰੀਤ ਕੌਰ ਦਾ ਸਨਮਾਨ ਕੀਤਾ। ਇਸ ਦੌਰਾਨ ਉਦਯੋਗਪਤੀ ਸ਼ੀਤਲ ਵਿੱਜ ਦੇ ਪੁੱਤਰ ਅਭਿਸ਼ੇਕ ਵਿਜ ਨੇ ਵੀ ਮੰਦਰ ਵਿੱਚ ਦੇਵੀ ਦੇ ਦਰਸ਼ਨ ਕਰਨ ਉਪਰੰਤ ਮੰਦਰ ਦੇ ਪੁਜਾਰੀਆਂ ਅਤੇ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।