ਜਤਿੰਦਰ ਬੈਂਸ
ਗੁਰਦਾਸਪੁਰ, 25 ਜੁਲਾਈ
ਮਗਨਰੇਗਾ ਕਾਮਿਆਂ ਨੂੰ ਕੰਮ ਨਾ ਮਿਲਣ ਅਤੇ ਗੁਰਦਾਸਪੁਰ ਦੇ ਸਰਹੱਦੀ ਪਿੰਡ ਸੰਗੋਰ ਵਿੱਚ ਸ਼ਿਵ ਮੰਦਰ ਨੇੜੇ ਦੂਸ਼ਿਤ ਪਾਣੀ ਦੀ ਨਿਕਾਸੀ ਨੂੰ ਲੈ ਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਯੂਨੀਅਨ ਵੱਲੋਂ ਬੀਡੀਪੀਓ ਦੋਰਾਂਗਲਾ ਨੂੰ ਵਫ਼ਦ ਦੇ ਰੂਪ ਵਿੱਚ ਮਿਲ ਕੇ ਮੰਗ-ਪੱਤਰ ਵੀ ਦਿੱਤਾ ਗਿਆ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, ਜ਼ਿਲ੍ਹਾ ਕਨਵੀਨਰ ਬਿਮਲ ਕੌਰ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਸਕੱਤਰ ਗੁਰਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਮਗਨਰੇਗਾ ਕਾਮਿਆਂ ਨਾਲ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡ ਸੰਘੋਰ ਦੇ ਸ਼ਿਵ ਮੰਦਿਰ ਨੇੜੇ ਦੂਸ਼ਿਤ ਪਾਣੀ ਜਮ੍ਹਾਂ ਹੋਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬੀਡੀਪੀਓ ਦੌਰਾਂਗਲਾ ਨੇ ਭਰੋਸਾ ਦਿੱਤਾ ਕਿ ਮਗਨਰੇਗਾ ਦੇ ਕੰਮ ਵਿੱਚ ਕਿਸੇ ਤਰ੍ਹਾਂ ਦੀ ਵਿਤਕਰੇਬਾਜ਼ੀ ਅਤੇ ਭ੍ਰਿਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਜੋ ਵੀ ਜ਼ਿੰਮੇਵਾਰ ਪਾਇਆ ਗਿਆ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪਿੰਡ ਸੰਘੋਰ ਵਿੱਚ ਦੂਸ਼ਿਤ ਪਾਣੀ ਦੇ ਹੱਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ।