ਨਵੀਂ ਦਿੱਲੀ:
ਰੱਖਿਆ ਰਾਜ ਮੰਤਰੀ ਸੰਜੈ ਸੇਠ ਨੇ ਅੱਜ ਅਥਲੀਟਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹਵਾਲਾ ਦਿੰਦਿਆਂ ਖਿਡਾਰੀਆਂ, ਖਾਸ ਕਰ ਪੇਂਡੂ ਖੇਤਰਾਂ ਦੇ ਖਿਡਾਰੀਆਂ ਲਈ ਸਸਤੇ ਘਰ ਮੁਹੱਈਆ ਕਰਵਾਉਣ ਲਈ ਸਰਕਾਰ ਨੂੰ ਵੱਖਰੀ ਯੋਜਨਾ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਰਾਜ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਸੰਬੋਧਨ ਕਰਦਿਆਂ ਸੰਜੈ ਸੇਠ ਨੇ ਸਿਖਲਾਈ ਲਈ ਸ਼ਹਿਰਾਂ ਵਿੱਚ ਆਉਣ ਵਾਲੇ ਪੇਂਡੂ ਅਥਲੀਟਾਂ ਨੂੰ ਦਰਪੇਸ਼ ਰਿਹਾਇਸ਼ ਸਬੰਧੀ ਚੁਣੌਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, ‘‘ਹਾਲਾਂਕਿ, ਸਾਡੇ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਫਿਰ ਵੀ ਉਨ੍ਹਾਂ ਲਈ ਸਭ ਤੋਂ ਵੱਧ ਵੱਡੀ ਚੁਣੌਤੀ ਰਿਹਾਇਸ਼ ਦੀ ਹੈ।’’ -ਪੀਟੀਆਈ