ਪੱਤਰ ਪ੍ਰੇਰਕ
ਮਾਨਸਾ, 25 ਜੁਲਾਈ
ਮਾਨਸਾ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੀ ਸਮੁੱਚੀ ਟੀਮ ਵੱਲੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਜਨਮ ਦਿਨ ਬੂਟੇ ਲਾ ਕੇ ਅਤੇ ਵੰਡ ਕੇ ਮਨਾਇਆ ਗਿਆ। ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਦਿਲਰਾਜ ਸਿੰਘ ਭੂੰਦੜ ਨੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਬਿਨਾਂ ਭੇਦ-ਭਾਵ ਹਰ ਵਰਗ ਦੇ ਕੀਤੇ ਸਰਬਪੱਖੀ ਵਿਕਾਸ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਦੇ ਪੱਖ ਨੂੰ ਹਮੇਸ਼ਾ ਆਪਣੀ ਬੁਲੰਦ ਅਵਾਜ਼ ਨਾਲ ਸੰਸਦ ਵਿੱਚ ਉਠਾਇਆ ਹੈ। ਉਨ੍ਹਾਂ ਕਿਹਾ ਕਿ ਸੰਸਦੀ ਮੈਂਬਰ ਨੇ ਸਦਾ ਪਾਰਟੀ ਹਿੱਤਾਂ ਤੋਂ ਉਪਰ ਉਠ ਕੇ ਬਠਿੰਡਾ ਲੋਕ ਸਭਾ ਹਲਕੇ ਦੇ ਲੋਕਾਂ ਦੀ ਵੱਡੇ ਪੱਧਰ ’ਤੇ ਸੇਵਾ ਕੀਤੀ ਹੈ ਅਤੇ ਆਪਣੇ ਹਲਕੇ ਦੇ ਸ਼ਹਿਰਾਂ, ਪਿੰਡਾਂ ਦੇ ਵਿਕਾਸ ਲਈ ਹਮੇਸ਼ਾ ਸਮਾਂ ਕੱਢਕੇ ਗ੍ਰਾਂਟਾਂ ਦੇ ਗੱਫੇ ਜਾਰੀ ਕੀਤੇ ਹਨ। ਇਸ ਮੌਕੇ ਗੁਰਮੇਲ ਸਿੰਘ ਫਫੜੇ, ਜਤਿੰਦਰ ਸਿੰਘ ਸੋਢੀ, ਗੁਰਪ੍ਰੀਤ ਸਿੰਘ ਝੱਬਰ, ਮਿੱਠੂ ਰਾਮ ਅਰੋੜਾ, ਵਿਕਰਮ ਅਰੋੜਾ, ਕਰਮਜੀਤ ਕੌਰ ਸਮਾਓ, ਗੁਰਪ੍ਰੀਤ ਸਿੰਘ ਸਿੱਧੂ ਤੇ ਹੋਰ ਮੌਜੂਦ ਸਨ।