ਪੱਤਰ ਪ੍ਰੇਰਕ
ਭੁੱਚੋ ਮੰਡੀ, 25 ਜੁਲਾਈ
ਸ਼ਿਵਾਲਿਕ ਗਰਲਜ਼ ਕਾਲਜ ਭੁੱਚੋ ਮੰਡੀ ਦਾ ਬੀਏ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਨਵਜਿੰਦਰ ਕੌਰ ਨੇ 80 ਫ਼ੀਸਦੀ ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ, ਅੱਕੀ ਕੌਰ ਨੇ 79.7 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਰਮਨਦੀਪ ਕੌਰ ਨੇ ਤੀਜਾ ਹਾਸਲ ਕੀਤਾ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਮੁਖੀ ਮਨੋਹਰ ਲਾਲ, ਕਾਲਜ ਪ੍ਰਿੰਸੀਪਲ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਨੂੰ ਚੰਗੇ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।