ਨਵੀਂ ਦਿੱਲੀ, 25 ਜੁਲਾਈ
ਅਦਾਕਾਰਾ ਤੋਂ ਸਿਆਸਤਦਾਨ ਬਣੀ ਕੰਗਨਾ ਰਣੌਤ ਨੇ ਲੋਕ ਸਭਾ ’ਚ ਮੰਗ ਕੀਤੀ ਕਿ ਹਿਮਾਚਲ ਪ੍ਰਦੇਸ਼ ਦੀ ਕਲਾ ਅਤੇ ਸੰਸਕ੍ਰਿਤੀ ਨੂੰ ਸੰਭਾਲ ਕੇ ਰੱਖਣ ਦੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਸਿਫ਼ਰ ਕਾਲ ਦੌਰਾਨ ਇਹ ਮੁੱਦਾ ਚੁਕਦਿਆਂ ਕੰਗਨਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀਆਂ ਕਈ ਕਲਾਵਾਂ ਲੁਪਤ ਹੋਣ ਕੰਢੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਨੂੰ ਸੰਭਾਲਣ ਲਈ ਕਦਮ ਚੁੱਕੇ ਜਾਣ। ਕੰਗਨਾ ਨੇ ਕਿਹਾ ਕਿ ਲੱਕੜ ਨਾਲ ਬਣੇ ਘਰਾਂ ਜਾਂ ਭੇਡਾਂ ਅਤੇ ਯਾਕ ਦੀ ਉੱਨ ਤੋਂ ਬਣੇ ਕੱਪੜਿਆਂ ਦੀ ਰਵਾਇਤ ਹੋਵੇ, ਇਨ੍ਹਾਂ ਸਾਰਿਆਂ ਨੂੰ ਬਚਾਉਣ ਦੀ ਲੋੜ ਹੈ। -ਪੀਟੀਆਈ