ਸ੍ਰੀ ਆਨੰਦਪੁਰ ਸਾਹਿਬ: ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ‑ਸ਼ਹੀਦ ਭਗਤ ਸਿੰਘ ਨਗਰ ਜ਼ੋਨ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 28 ਜੁਲਾਈ ਦਿਨ ਐਤਵਾਰ ਨੂੰ ਸੇਵਾ ਦਿਵਸ ਵਜੋਂ ਮਨਾਇਆ ਜਾਵੇਗਾ। ਸਰਕਲ ਦੇ ਖੇਤਰੀ ਨਿਗਰਾਨ ਹਰਪ੍ਰੀਤ ਸਿੰਘ ਗੰਗੂਵਾਲ, ਪ੍ਰਧਾਨ ਮਹਿੰਦਰ ਮੋਹਨ ਸਿੰਘ ਅਤੇ ਸਕੱਤਰ ਰਣਜੀਤ ਸਿੰਘ ਨੇ ਦੱਸਿਆ ਕਿ 28 ਜੁਲਾਈ ਨੂੰ ਗੁਰਦੁਆਰਾ ਕਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਸਵੇਰੇ 8 ਵਜੇ ਅਰਦਾਸ ਕੀਤੀ ਜਾਵੇਗੀ। -ਪੱਤਰ ਪ੍ਰੇਰਕ