ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 26 ਜੁਲਾਈ
ਟਰਾਈਸਿਟੀ ਵਿਚ ਦੇਰ ਰਾਤ ਤੋਂ ਅੱਜ ਤੜਕੇ ਸੱਤ ਵਜੇ ਤਕ ਮੀਂਹ ਪੈਣ ਨਾਲ ਗਰਮੀ ਤੋਂ ਮਾਮੂਲੀ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ ਇਸ ਖੇਤਰ ਵਿਚ ਹੁੰਮਸ ਵਧਣ ਕਾਰਨ ਲੋਕਾਂ ਨੂੰ ਗਰਮੀ ਨਾਲ ਜੂਝਣਾ ਪੈ ਰਿਹਾ ਸੀ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨ ਹੋਰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਵੇਲੇ ਚੰਡੀਗੜ੍ਹ ਦਾ ਤਾਪਮਾਨ 32 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਦੇਸ਼ ਦੇ ਹੋਰ ਖੇਤਰਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ ਤੇ 31 ਜੁਲਾਈ ਤਕ ਭਰਵਾਂ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਤੋਂ ਇਲਾਵਾ ਉਤਰ ਦੇ ਪਹਾੜੀ ਖੇਤਰਾਂ ਵਿਚ ਵੀ ਮੀਂਹ ਪੈਣ ਦੀਆਂ ਖਬਰਾਂ ਹਨ।