ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 26 ਜੁਲਾਈ
ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਦੀ ਮੀਟਿੰਗ ਸੂਬਾ ਸਕੱਤਰ ਜਸਪਾਲ ਸਿੰਘ ਦੱਪਰ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਯੂਨੀਅਨ ਟੇਨੈਂਸੀ ਐਕਟ 2019 (ਰੈਂਟ ਐਕਟ) ਲਾਗੂ ਕਰਨ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕੀਤੀ ਅਤੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਦੇ ਸੱਦੇ ’ਤੇ ਅੱਜ ਇੱਕ ਦਿਨ ਲਈ ਮੁਹਾਲੀ ਅਦਾਲਤਾਂ ਦਾ ਕੰਮ ਬੰਦ ਕਰ ਕੇ ਹੜਤਾਲ ਕੀਤੀ ਗਈ। ਸੂਬਾ ਕਮੇਟੀ ਮੈਂਬਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸਾਜ਼ਿਸ਼ ਅਧੀਨ ਜੁਡੀਸ਼ੀਅਲ ਸਿਸਟਮ ਨੂੰ ਕਮਜ਼ੋਰ ਕਰਨ ਦੀਆਂ ਜੋ ਕੋਸ਼ਿਸ਼ਾਂ ਹਨ ਉਨ੍ਹਾਂ ਨੂੰ ਵਕੀਲ ਭਾਈਚਾਰਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗਾ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਜ਼ਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡ. ਅਮਰਦੀਪ ਸਿੰਘ ਧਾਰਨੀ ਦੀ ਅਗਵਾਈ ਵਿੱਚ ਵਕੀਲਾਂ ਨੇ ਚੰਡੀਗੜ੍ਹ ਪ੍ਰਸਾਸ਼ਨ ਵਲੋਂ ਕਿਰਾਏਦਾਰਾਂ ਵਾਲੇ ਕੇਸ ਐਸਡੀਐਮ ਦੀਆਂ ਅਦਾਲਤਾਂ ਨੂੰ ਦਿੱਤੇ ਜਾਣ ਦੇ ਵਿਰੋਧ ਵਿੱਚ ਕੰਮ ਛੱਡ ਕੇ ਅੱਜ ਜ਼ਿਲ੍ਹਾ ਅਦਾਲਤ ਅੱਗੇ ਧਰਨਾ ਦਿੱਤਾ।