ਲੁਧਿਆਣਾ
ਥਾਣਾ ਸਦਰ ਦੇ ਇਲਾਕੇ ਪਿੰਡ ਫੁੱਲਾਂਵਾਲ ਵਿੱਚ ਇੱਕ ਲੜਕੀ ਵੱਲੋਂ ਆਪਣੇ ਦੋਸਤ ਨਾਲ ਝਗੜੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਗਈ ਹੈ। ਇਸ ਸਬੰਧੀ ਲੜਕੀ ਦੀ ਮਾਤਾ ਹਰਮੀਤ ਕੌਰ ਵਾਸੀ ਪਾਵਰ ਕਲੋਨੀ ਸਰਾਭਾ ਨਗਰ ਨੇ ਦੱਸਿਆ ਕਿ ਉਸਦੀ ਲੜਕੀ ਸਰਬਜੀਤ ਕੌਰ (27) ਦੀ ਦੋਸਤੀ ਸਿਮਰਨਜੀਤ ਸਿੰਘ ਉਰਫ਼ ਸਨੀ ਵਾਸੀ ਫਿਲੌਰ ਨਾਲ ਸੀ। ਦੋਵਾਂ ਦਾ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਕਲੇਸ਼ ਹੋ ਗਿਆ, ਜਿਸ ਤੋਂ ਤੰਗ ਆ ਕੇ ਲੜਕੀ ਨੇ ਖ਼ੁਦਕੁਸ਼ੀ ਕਰ ਲਈ। ਥਾਣੇਦਾਰ ਜਤਿੰਦਰ ਸਿੰਘ ਨੇ ਦੱਸਿਆ ਕਿ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। -ਨਿੱਜੀ ਪੱਤਰ ਪ੍ਰੇਰਕ