ਲੁਧਿਆਣਾ
ਥਾਣਾ ਡਾਬਾ ਦੀ ਪੁਲੀਸ ਵੱਲੋਂ ਇੱਕ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਤਹਿਤ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਬਸੰਤ ਨਗਰ ਸ਼ਿਮਲਾਪੁਰੀ ਵਾਸੀ ਸੁਸ਼ੀਲਾ ਦੇਵੀ ਨੇ ਦੱਸਿਆ ਕਿ ਉਸਦੀ ਨਾਬਾਲਗ ਲੜਕੀ ਘਰੋਂ ਬਿਨਾਂ ਦੱਸੇ ਕਿਧਰੇ ਚਲੀ ਗਈ ਹੈ। ਉਸਦੀ ਭਾਲ ਕਰਨ ’ਤੇ ਪਤਾ ਲੱਗਾ ਹੈ ਕਿ ਲੜਕੀ ਨੂੰ ਆਕਾਸ਼, ਬੱਲੂ ਅਤੇ ਨਰੇਸ਼ ਕੁਮਾਰ ਉਰਫ਼ ਸੋਨੂੰ ਵਰਗਲਾ ਕੇ ਕਿਧਰੇ ਲੈ ਗਏ ਹਨ। ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ