ਲੁਧਿਆਣਾ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ ਮੋਬਾਈਲ ਬਰਾਮਦ ਹੋਏ ਹਨ। ਸਹਾਇਕ ਸੁਪਰਡੈਂਟ ਹੰਸ ਰਾਜ ਨੇ ਦੱਸਿਆ ਕਿ ਜੇਲ੍ਹ ਅੰਦਰ ਚੈਕਿੰਗ ਦੌਰਾਨ ਹਵਾਲਾਤੀਆਂ ਮਨਦੀਪ ਸਿੰਘ, ਹੈਪੀ ਸਿੰਘ, ਅਖੀਲ ਸਭਰਵਾਲ, ਕੈਦੀ ਗੁਰਦੀਪ ਸਿੰਘ, ਗੋਇਲ ਕੁਮਾਰ ਅਤੇ ਸਤਿੰਦਰ ਸਿੰਘ ਪਾਸੋਂ 6 ਮੋਬਾਈਲ ਬਰਾਮਦ ਹੋਏ ਹਨ। ਥਾਣਾ ਡਿਵੀਜ਼ਨ ਨੰਬਰ 7 ਦੇ ਥਾਣੇਦਾਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਜਕੇਸ ਦਰਜ ਕਰ ਲਿਆ ਗਿਆ ਹੈ।
-ਨਿੱਜੀ ਪੱਤਰ ਪ੍ਰੇਰਕ