ਨਵੀਂ ਦਿੱਲੀ (ਪੱਤਰ ਪ੍ਰੇਰਕ):
ਉੱਤਰ-ਪੱਛਮੀ ਦਿੱਲੀ ਦੇ ਮਾਡਲ ਟਾਊਨ ਵਿੱਚ ਬੁੱਧਵਾਰ ਰਾਤ ਨੂੰ ਇੱਕ ਵਿਅਕਤੀ ਦੀ ਪਿਸਤੌਲ ’ਚੋਂ ਅਚਾਨਕ ਗੋਲੀ ਚੱਲਣ ਕਾਰਨ ਉਸਦੀ 7 ਸਾਲਾ ਧੀ ਮੌਤ ਹੋ ਗਈ। ਉਸ ਨੇ ਬੱਚੇ ਦੀ ਲਾਸ਼ ਨੂੰ ਸ਼ਮਸ਼ਾਨਘਾਟ ਵਿੱਚ ਦਫ਼ਨਾ ਦਿੱਤਾ। ਪੁਲੀਸ ਨੇ ਕੋਰੀਅਰ ਕੰਪਨੀ ਵਿੱਚ ਕੰਮ ਕਰਨ ਵਾਲੇ ਮੁਲਜ਼ਮ ਪਿਤਾ ਦੀਪਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।