ਨਵੀਂ ਦਿੱਲੀ, 27 ਜੁਲਾਈ
ਸਰਕਾਰ ਨੇ ਉੜੀਸਾ ਤੋਂ 2,000 ਤੋਂ ਵੱਧ ਸੈਨਿਕਾਂ ਵਾਲੀ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੀਆਂ ਦੋ ਬਟਾਲੀਅਨਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਅਤਿਵਾਦੀ ਪ੍ਰਭਾਵਿਤ ਜੰਮੂ ਖੇਤਰ ਵਿੱਚ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਉੱਥੇ ਸੁਰੱਖਿਆ ਵਧਾਈ ਜਾ ਸਕੇ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜੰਮੂ ਖੇਤਰ ਵਿੱਚ ਹਾਲ ’ਚ ਹੋਏ ਅਤਿਵਾਦੀ ਹਮਲਿਆਂ ਦੇ ਮੱਦੇਨਜ਼ਰ ਦੋਵੇਂ ਇਕਾਈਆਂ ਨੂੰ ਨਕਸਲ ਵਿਰੋਧੀ ਮੁਹਿੰਮ ਗਰਿੱਡ ਤੋਂ ਤੁਰੰਤ ਜੰਮੂ ਭੇਜਣ ਦਾ ਫੈਸਲਾ ਲਿਆ ਗਿਆ ਹੈ। -ਪੀਟੀਆਈ