ਜਸਵੀਰ ਸਿੰਘ ਭੁੱਲਰ
ਦੋਦਾ, 27 ਜੁਲਾਈ
ਇੱਥੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੀਕੇ ਪੱਤਣ ਤੋਂ ਮਾਲਵਾ ਨਹਿਰ ਕੱਢੀ ਜਾ ਰਹੀ ਹੈ। ਇਸ ਨਹਿਰ ’ਤੇ 2300 ਕਰੋੜ ਰੁਪਏ ਖ਼ਰਚਾ ਆਵੇਗਾ। ਫਰੀਦਕੋਟ, ਮੁਕਤਸਰ ਤੇ ਫਾਜ਼ਿਲਕਾ ਜ਼ਿਲ੍ਹੇ ਦੇ 62 ਪਿੰਡਾਂ ਦੇ ਕਿਸਾਨਾਂ ਦੀ ਦੋ ਲੱਖ ਤੋਂ ਵੱਧ ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ। ਇਸ ਨਹਿਰ ਤੋਂ 18000 ਕਿਊਸਕ ਪਾਣੀ ਮਿਲੇਗਾ। ਉਹ ਇੱਥੇ ਮਾਲਵਾ ਨਹਿਰੀ ਪ੍ਰਾਜੈਕਟ ਦਾ ਜਾਇਜ਼ਾ ਲੈਣ ਮੌਕੇ ਬੋਲ ਰਹੇ ਸਨ।