ਪੱਤਰ ਪ੍ਰੇਰਕ
ਪਟਿਆਲਾ, 27 ਜੁਲਾਈ
ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਆਲ ਇੰਡੀਆ ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ ਦੀ ਅਗਵਾਈ ਹੇਠ 29 ਜੁਲਾਈ ਨੂੰ ਸਮੁੱਚੀ ਮਹਿਲਾ ਕਾਂਗਰਸ ਜੰਤਰ ਮੰਤਰ ’ਤੇ ਰੋਸ ਪ੍ਰਦਰਸ਼ਨ ਕਰਨ ਜਾ ਰਹੀ ਹੈ। ਇਸ ਉਪਰੰਤ ਸੰਸਦ ਦਾ ਘਿਰਾਓ ਵੀ ਕੀਤਾ ਜਾਵੇਗਾ। ਬੀਬੀ ਰੰਧਾਵਾ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਸੰਸਦ ਵਿੱਚ ਪਾਸ ਕੀਤਾ ਪਰ ਜਨਗਣਨਾ ਤੋਂ ਬਾਅਦ ਲਾਗੂ ਕਰਨ ਦਾ ਝੂਠਾ ਵਾਅਦਾ ਕਰ ਕੇ ਠੰਢੇ ਬਸਤੇ ਪਾ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਮਹਿਲਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਅਮਰਜੀਤ ਕੌਰ ਭੱਠਲ, ਸ਼ਹਿਰੀ ਪ੍ਰਧਾਨ ਰੇਖਾ ਅਗਰਵਾਲ ਆਦਿ ਹਾਜ਼ਰ ਸਨ।