ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਅੰਮ੍ਰਿਤਸਰ/ ਅਟਾਰੀ, 27 ਜੁਲਾਈ
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਬੀਤੀ ਰਾਤ ਸਰਹੱਦੀ ਪਿੰਡ ਰਤਨਖੁਰਦ ਨੇੜਿਓਂ ਇਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ ਪਰ ਉਸ ਨੂੰ ਅਗਲੀ ਕਾਰਵਾਈ ਲਈ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ।
ਘਰਿੰਡਾ ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਪਾਕਿਸਤਾਨ ਦੇ ਖੈਬਰ ਪਖਤੂਨ ਵਾਸੀ ਨਸਰੁੱਲਾ ਵਜੋਂ ਹੋਈ ਹੈ। ਬੀਐੱਸਐੱਫ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਬਟੂਆ, ਪੈੱਨ ਡਰਾਈਵ, ਪਛਾਣ ਪੱਤਰ, ਇੱਕ ਮੋਬਾਈਲ ਅਤੇ ਕੁਝ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਹੈ। ਬੀਐੱਸਐੱਫ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਸਰਹੱਦੀ
ਪਿੰਡ ਰਤਨਖੁਰਦ ਕੋਲੋਂ ਕਾਬੂ ਕੀਤਾ ਗਿਆ ਹੈ।