ਨਵੀਂ ਦਿੱਲੀ, 29 ਜੁਲਾਈ
ਦਿੱਲੀ ਪੁਲੀਸ ਨੇ ਆਈਏਐੱਸ ਕੋਚਿੰਗ ਸੈਂਟਰ ਹਾਦਸਾ ਮਾਮਲੇ ਵਿਚ ਅੱਜ ਬੇਸਮੈਂਟ ਦੇ ਚਾਰ ਸਹਿ-ਮਾਲਕਾਂ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੋਰਟ ਨੇ ਇਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਦਿੱਲੀ ਨਗਰ ਨਿਗਮ ਦੇ ਬੁਲਡੋਜ਼ਰਾਂ ਨੇ ਪੁਰਾਣੇ ਰਾਜਿੰਦਰ ਨਗਰ ਵਿਚ ਨਾਜਾਇਜ਼ ਕਬਜ਼ਿਆਂ ਨੂੰ ਢਾਹੁਣ ਤੇ ਉੱਤਰੀ ਦਿੱਲੀ ਦੇ ਮੁਖਰਜੀ ਨਗਰ ਵਿਚ ਸੀਲਿੰਗ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਉਧਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਾਦਸੇ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਹੈ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮ੍ਰਿਤਕਾਂ ਦੇ ਵਾਰਿਸਾਂ ਲਈ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਧਰ ਦਿੱਲੀ ਵਿੱਚ ਵਿਦਿਆਰਥੀਆਂ ਨੇ ਦੇਰ ਰਾਤ ਮੋਮਬੱਤੀ ਮਾਰਚ ਕੱਢਿਆ। -ਪੀਟੀਆਈ