ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੁਲਾਈ
ਥਾਣਾ ਸੈਕਟਰ-11 ਦੀ ਪੁਲੀਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਕਸ਼ਮੀਰ ਸਿੰਘ ਵਾਸੀ ਸੈਕਟਰ-14 ਦੀ ਸ਼ਿਕਾਇਤ ’ਤੇ ਵਿਨੋਦ ਕੁਮਾਰ ਵਾਸੀ ਨਵਾਂਗਾਓ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਕਸ਼ਮੀਰ ਸਿੰਘ ਦਾ ਕਹਿਣਾ ਸੀ ਕਿ ਮੁਲਜ਼ਮ ਵੱਲੋਂ ਸੈਕਟਰ-14 ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਸਿਗਰੇਟ ਪੀਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੂੰ ਕੁਝ ਵਿਦਿਆਰਥੀਆਂ ਵੱਲੋਂ ਰੋਕੇ ਜਾਣ ’ਤੇ ਉਸ ਨੇ ਉਨ੍ਹਾਂ ਵਿਦਿਆਰਥੀਆਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਥਾਣਾ ਸੈਕਟਰ-11 ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।