ਜੈਪੁਰ, 30 ਜੁਲਾਈ
ਰਾਜਸਥਾਨ ਦੇ ਧੌਲਪੁਰ ਵਿੱਚ ਆਗਰਾ-ਮੁੰਬਈ ਹਾਈਵੇਅ ’ਤੇ ਇੱਕ ਟੈਂਕਰ ਨੇ ਘਰ ਬਾਹਰ ਬੈਠੇ ਦੋ ਵਿਅਕਤੀਆਂ ਨੂੰ ਕੁਚਲ ਦਿੱਤਾ ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਅਧਿਕਾਰੀ ਸੁਮਿਤ ਮੇਹਰੜਾ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਜਗਦੀਸ਼ ਅਤੇ ਵਿਜੇ ਵਜੋਂ ਹੋਈ ਹੈ। ਹਾਦਸੇ ਵਿਚ ਘਰ ਦਾ ਇੱਕ ਹਿੱਸਾ ਵੀ ਨੁਕਸਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਗੁੱਸੇ ਵਿਚ ਆਏ ਲੋਕਾਂ ਨੇ ਹਾਈਵੇਅ ਜਾਮ ਕਰ ਦਿੱਤਾ ਅਤੇ ਉਥੇ ਸਥਿਤ ਆਵਾਜਾਈ ਵਿਭਾਗ ਦੀ ਚੌਕੀ ਨੂੰ ਅੱਗ ਲਾ ਦਿੱਤੀ। ਅਧਿਕਾਰੀ ਨੇ ਕਿਹਾ ਕਿ ਟੈਂਕਰ ਚਾਲਕ ਦੀ ਗ੍ਰਿਫ਼ਤਾਰੀ ਮਗਰੋਂ ਲੋਕਾਂ ਨੂੰ ਸ਼ਾਂਤ ਕਰਵਾਇਆ ਗਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। -ਪੀਟੀਆਈ