ਨਵੀਂ ਦਿੱਲੀ:
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਇੱਥੇ ਇੱਕ ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਸਿਵਲ ਸੇਵਾਵਾਂ ਪ੍ਰੀਖਿਆ ਲਈ ਤਿਆਰੀ ਕਰ ਰਹੇ ਤਿੰਨ ਉਮੀਦਵਾਰਾਂ ਦੀ ਮੌਤ ਸਬੰਧੀ ਮਾਮਲੇ ਵਿੱਚ ਦਿੱਲੀ ਸਰਕਾਰ, ਦਿੱਲੀ ਪੁਲੀਸ ਦੇ ਮੁਖੀ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ।
ਕਮਿਸ਼ਨ ਨੇ ਇਨ੍ਹਾਂ ਸਭ ਤੋਂ ਦੋ ਹਫ਼ਤਿਆਂ ਵਿੱਚ ਵੇਰਵੇ ਸਮੇਤ ਰਿਪੋਰਟ ਮੰਗੀ ਹੈ। ਦਿੱਲੀ ਦੇ ਮੁੱਖ ਸਕੱਤਰ ਨੂੰ ਰਾਜਧਾਨੀ ਭਰ ਵਿੱਚ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰ ਕੇ ਚੱਲ ਰਹੇ ਅਜਿਹੇ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਦੀ ਸਹੀ ਗਿਣਤੀ ਦਾ ਪਤਾ ਲਗਾਉਣ ਲਈ ਸਰਵੇਖਣ ਕਰਨ ਲਈ ਵੀ ਆਖਿਆ ਗਿਆ ਹੈ। -ਪੱਤਰ ਪ੍ਰੇਰਕ