ਨਵੀਂ ਦਿੱਲੀ:
ਐਡੀਟਰਜ਼ ਗਿਲਡ ਨੇ ਅੱਜ ਇਸ ਮਹੀਨੇ ਦੀ ਸ਼ੁਰੂਆਤ ’ਚ ਅਮਲ ਵਿੱਚ ਲਿਆਂਦੇ ਗਏ ਤਿੰਨ ਨਵੇਂ ਫ਼ੌਜਦਾਰੀ ਕਾਨੂੰਨਾਂ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਇਸ ਦੀਆਂ ਮੱਦਾਂ ਦੀ ਵਰਤੋਂ ਪੱਤਰਕਾਰਾਂ ਖ਼ਿਲਾਫ਼ ਕੀਤੀ ਜਾ ਸਕਦੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ’ਚ ਗਿਲਡ ਨੇ ਕਿਹਾ ਕਿ ਸਾਲਾਂ ਤੋਂ ਲਗਾਤਾਰ ਸਰਕਾਰਾਂ ਵੱਲੋਂ ਅਪਰਾਧਕ ਕਾਨੂੰਨਾਂ ਤਹਿਤ ਕਈ ਮੱਦਾਂ ਦੀ ਵਰਤੋਂ ਉਨ੍ਹਾਂ ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਕੀਤੀ ਜਾਂਦੀ ਰਹੀ ਹੈ, ਜੋ ਸੱਤਾ ਦੀ ਆਲੋਚਨਾ ਕਰਦੇ ਹਨ। ਗਿਲਡ ਨੇ ਕਿਹਾ ਕਿ ਨਵੇਂ ਲਾਗੂ ਕੀਤੇ ਗਏ ਅਪਰਾਧਕ ਕਾਨੂੰਨ ਕੇਂਦਰੀ ਏਜੰਸੀਆਂ ਦੀਆਂ ਤਾਕਤਾਂ ’ਚ ਵਾਧਾ ਕਰਦੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਨਵੇਂ ਅਪਰਾਧਕ ਕਾਨੂੰਨਾਂ ਦੀ ਸਮੀਖਿਆ ਕੀਤੀ ਜਾਵੇ। -ਪੀਟੀਆਈ