ਭਵਾਨੀਗੜ੍ਹ: ਸਹਾਰਾ ਬੈਸਟ ਵੇਅ ਫਾਊਂਡੇਸ਼ਨ ਦੀ 8ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ 800 ਬੂਟੇ ਲਗਾਏ ਗਏ। ਅੱਜ ਇੱਥੇ ਬਾਬਾ ਪੋਥੀ ਵਾਲਾ ਮੰਦਰ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਫਾਊਡੇਂਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਦਲਹੋੜ ਨੇ ਦੱਸਿਆ ਕਿ ਸੰਸਥਾ ਦੀ 8 ਸਾਲਾਂ ਦੀ ਕਾਰਗੁਜ਼ਾਰੀ ਅਤੇ ਭਵਿੱਖ ਵਿੱਚ ਉਲੀਕੇ ਜਾਣ ਵਾਲੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਰਣ ਸਿੰਘ ਮਹਿਲਾਂ ਅਤੇ ਭੁਪਿੰਦਰ ਸਿੰਘ ਬਲਾਕ ਪ੍ਰਧਾਨ ਨੇ ਸੰਸਥਾ ਦੇ ਕਾਰਜਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। -ਪੱਤਰ ਪ੍ਰੇਰਕ