ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਜੁਲਾਈ
ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਆਨਲਾਈਨ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਇਹ ਕੇਸ ਹੀਰਾ ਟੀਕੂ ਵਾਸੀ ਸੈਕਟਰ-40 ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕਿਸੇ ਨੇ ਬੈਂਕ ਵਿੱਚ ਉਸ ਦਾ ਮੋਬਾਈਲ ਨੰਬਰ ਤੇ ਹੋਰ ਜਾਣਕਾਰੀ ਬਦਲ ਕੇ 15.04 ਲੱਖ ਰੁਪਏ ਕਢਵਾ ਲਏ ਹਨ। ਇਸ ਬਾਰੇ ਪੀੜਤ ਨੇ ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੂੰ ਸ਼ਿਕਾਇਤ ਕੀਤੀ। ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਉਕਤ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।