ਚੰਡੀਗੜ੍ਹ:
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਰਾਜ ਸਭਾ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੋਕੇ ਹੋਏ ਵਿਕਾਸ ਕਾਰਜਾਂ ਦੇ ਹਜ਼ਾਰਾਂ ਕਰੋੜ ਰੁਪਏ ਦੇ ਫ਼ੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਨੇ ਪੇਂਡੂ ਵਿਕਾਸ ਫ਼ੰਡ ਦੇ 5600 ਕਰੋੜ ਰੁਪਏ, ਮੰਡੀ ਵਿਕਾਸ ਫ਼ੰਡ ਦੇ 1100 ਕਰੋੜ, ਰਾਸ਼ਟਰੀ ਸਿਹਤ ਮਿਸ਼ਨ ਫ਼ੰਡ ਦੇ 1100 ਕਰੋੜ ਰੁਪਏ ਰੋਕੇ ਹੋਏ ਹਨ। -ਟਨਸ