ਜਲੰਧਰ (ਪੱਤਰ ਪ੍ਰੇਰਕ): ਵਧੀਕ ਜ਼ਿਲ੍ਹਾ ਮੈਜਿਸਟਰੇਟ ਮੇਜਰ ਡਾ. ਅਮਿਤ ਮਹਾਜਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਲੋਕਾਂ ਦੀ ਸੁਰੱਖਿਆ ਅਤੇ ਜਨਤਾ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣ ਲਈ ਲੋਕ ਹਿੱਤ ਵਿੱਚ ਵਿਦੇਸ਼ੀ ਥਾਈ ਮੰਗੂਰ ਮੱਛੀ ਨੂੰ ਪ੍ਰਫੁੱਲਤ (ਪਾਲਣ) ਅਤੇ ਵੇਚਣ ’ਤੇ ਤੁਰੰਤ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਮੱਛੀ ਆਪਣੀ ਕਿਸਮ ਦੀ ਮੱਛੀ ਨੂੰ ਵੀ ਖਾ ਜਾਂਦੀ ਹੈ ਅਤੇ ਛੱਪੜਾਂ ਤੇ ਡੰਗਰਾਂ ਨੂੰ ਵੀ ਬਹੁਤ ਨੁਕਸਾਨ ਪਹੁੰਚਾਉਂਦੀ ਹੈ। ਇਹ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹੇਗਾ।