ਪੱਤਰ ਪ੍ਰੇਰਕ
ਧਾਰੀਵਾਲ, 1 ਅਗਸਤ
ਗੁਰੂ ਤੇਗ ਬਹਾਦਰ ਇੰਟਨਰੈਸ਼ਨਲ (ਜੀ.ਟੀ.ਬੀ.ਆਈ) ਸਕੂਲ ਕਲਿਆਣਪੁਰ ਵਿੱਚ ਚੇਅਰਮੈਨ ਤਰਸੇਮ ਸਿੰਘ, ਮੈਨੇਜਿੰਗ ਡਾਇਰੈਕਟਰ ਸੁਰਜੀਤ ਸਿੰਘ ਅਤੇ ਪ੍ਰਿੰਸੀਪਲ ਬਰਿੰਦਰ ਜੋਤ ਕੌਰ ਦੇ ਪ੍ਰਬੰਧਾਂ ਹੇਠ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ’ਤੇ ਅਧਾਰਿਤ ਨਾਟਕ ਪੇਸ਼ ਕੀਤਾ ਗਿਆ। ਨਾਟਕ ਰਾਹੀਂ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਜੀਵਨ ਦੇ ਸੰਘਰਸ਼ਮਈ ਪੱਖਾਂ ਬਾਰੇ ਜਾਣਕਾਰੀ, ਬਾਲਪਨ ਸਮੇਂ ਦੀਆਂ ਰੌਚਕ ਘਟਨਾਵਾਂ, ਜ਼ਿੰਦਗੀ ਵਿਚਲੇ ਦੇਸ਼ ਭਗਤੀ ਦੇ ਜਜ਼ਬੇ ਦੇ ਪ੍ਰੇਰਣਾਦਾਇਕ ਪੱਖਾਂ, ਜਲ੍ਹਿਆਂਵਾਲੇ ਬਾਗ਼ ਦੇ ਸਾਕੇ ਦੇ ਦ੍ਰਿਸ਼ ਤੋਂ ਲੈ ਕੇ ਇੰਗਲੈਂਡ (ਲੰਡਨ) ਵਿੱਚ ਜਾ ਕੇ ਬਦਲੇ ਦੀਆਂ ਝਲਕੀਆਂ ਦੀ ਪੇਸ਼ਕਾਰੀ ਕਰਦਿਆਂ ਦੇਸ਼ ਭਗਤ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਇਸ ਨਾਟਕ ਦੀ ਤਿਆਰੀ ਵਿਦਿਆਰਥੀਆਂ ਨੂੰ ਅਧਿਆਪਕ ਮਿਸ. ਅਮਨਦੀਪ ਕੌਰ ਅਤੇ ਦਵਿੰਦਰ ਕੌਰ ਵੱਲੋਂ ਕਰਵਾਈ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।