ਲਹਿਰਾਗਾਗਾ: ਇੱਕ ਔਰਤ ਨਾਲ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 12.50 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਮਨਜੋਤ ਕੌਰ ਪਤਨੀ ਇਕਬਾਲ ਸਿੰਘ ਵਾਸੀ ਭਾਵਾ ਥਾਣਾ ਬਰੇਟਾ ਨੇ ਸਿਮਰਨਜੋਤ ਸਿੰਘ ਵਾਸੀ ਸੇਖੂਵਾਸ ਥਾਣਾ ਲਹਿਰਾਗਾਗਾ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ। ਮਨਜੋਤ ਨੇ ਦੱਸਿਆ ਕਿ ਸਿਮਰਨਜੋਤ ਸਿੰਘ ਨੇ ਉਸ ਨੂੰ ਇੰਗਲੈਂਡ ਭੇਜਣ ਦੇ ਨਾਂ ’ਤੇ 12 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲੀਸ ਅਨੁਸਾਰ ਦਰਖਾਸਤ ਦੀ ਪੜਤਾਲ ਉਪ ਕਪਤਾਨ ਪੁਲੀਸ ਸਬ-ਡਿਵੀਜ਼ਨ ਲਹਿਰਾਗਾਗਾ ਦੀਪਕ ਰਾਏ ਵੱਲੋਂ ਕੀਤੀ ਗਈ ਹੈ, ਜਿਸ ਉਪਰੰਤ ਕੇਸ ਦਰਜ ਕਰ ਲਿਆ ਹੈ ਤੇ ਪਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। -ਪੱਤਰ ਪ੍ਰੇਰਕ