ਪੱਤਰ ਪ੍ਰੇਰਕ
ਜਲੰਧਰ, 2 ਅਗਸਤ
ਲੁਟੇਰਿਆਂ ਨੇ ਇੱਥੋਂ ਦੇ ਪ੍ਰਾਚੀਨ ਸ਼ਿਵ ਦੁਰਗਾ ਮੰਦਰ ਦੇ ਪੁਜਾਰੀ ਨੂੰ ਲੁੱਟਣ ਦੀ ਕੋਸ਼ਿਸ਼ ਕਰਦਿਆਂ ਉਸ ਦੀ ਕੁੱਟਮਾਰ ਕੀਤੀ। ਥਾਣਾ ਨੰਬਰ-8 ਖੇਤਰ ਦੇ ਅਮਨ ਨਗਰ ਸਥਿਤ ਪ੍ਰਾਚੀਨ ਸ਼ਿਵ ਦੁਰਗਾ ਮੰਦਰ ਦੇ ਪੁਜਾਰੀ ਚੰਦਰ ਪ੍ਰਕਾਸ਼ ਨੇ ਦੱਸਿਆ ਕਿ ਉਹ ਸਵੇਰੇ 5 ਵਜੇ ਮੰਦਰ ਦਾ ਦਰਵਾਜ਼ਾ ਖੋਲ੍ਹਣ ਲਈ ਸਕੂਟੀ ’ਤੇ ਜਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਪਿੱਛੋਂ ਤੋਂ ਉਸ ਦੀ ਸਕੂਟੀ ਨੂੰ ਟੱਕਰ ਮਾਰ ਦਿੱਤੀ। ਪੁਜਾਰੀ ਨੇ ਜਦੋਂ ਰੌਲਾ ਪਾਇਆ ਤਾਂ ਉਸ ਨੂੰ ਚੁੱਪ ਕਰਵਾਉਣ ਲਈ ਲੁਟੇਰਿਆਂ ਨੇ ਉਸ ਦੀ ਬਾਂਹ ’ਤੇ ਲੋਹੇ ਦੇ ਦਾਤ ਨਾਲ ਵਾਰ ਕਰ ਦਿੱਤੇ। ਬਾਅਦ ਵਿੱਚ ਪੁਜਾਰੀ ਨੇ ਮੰਦਰ ਪ੍ਰਬੰਧਕਾਂ ਨੂੰ ਸੂਚਿਤ ਕੀਤਾ।