ਨਿੱਜੀ ਪੱਤਰ ਪ੍ਰੇਰਕ
ਸਿਰਸਾ, 2 ਅਗਸਤ
ਯੂਥ ਕਾਂਗਰਸ ਵੱਲੋਂ ਹਾਲ ਹੀ ਵਿੱਚ ਪੇਸ਼ ਕੀਤੇ ਗਏ ਬਜਟ ਦੇ ਵਿਰੋਧ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਦਾ ਪੁਤਲਾ ਫੂਕਿਆ ਗਿਆ। ਪੁਤਲਾ ਸਾੜਨ ਦੇ ਪ੍ਰੋਗਰਾਮ ਦੀ ਪ੍ਰਧਾਨਗੀ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਕੰਬੋਜ ਨੇ ਕੀਤੀ। ਉਨ੍ਹਾਂ ਦੱਸਿਆ ਕਿ ਬਜਟ ਦੇਖ ਕੇ ਇੰਝ ਲੱਗ ਰਿਹਾ ਸੀ ਕਿ ਇਹ ਬਜਟ ਕੇਂਦਰ ਦਾ ਨਹੀਂ ਸਗੋਂ ਬਿਹਾਰ ਰਾਜ ਦਾ ਹੈ ਕਿਉਂਕਿ ਕੇਂਦਰ ਸਰਕਾਰ ਜੇਡੀਯੂ ਦੇ ਸਹਾਰੇ ਚੱਲ ਰਹੀ ਹੈ ਅਤੇ ਇਹ ਬਜਟ ਸਿਰਫ ਆਪਣੀ ਕੁਰਸੀ ਬਚਾਉਣ ਲਈ ਬਣਾਇਆ ਗਿਆ ਹੈ।