ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 2 ਅਗਸਤ
‘ਆਪ’ ਸਰਕਾਰ ਵੱਲੋਂ ਖੇਤ ਮਜ਼ਦੂਰਾਂ ਨੂੰ ਅਣਗੌਲੇ ਕਰਨ ’ਤੇ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰਨ ਵਿਰੁੱਧ ਪੰਜਾਬ ਖੇਤ ਯੂਨੀਅਨ ਵੱਲੋਂ 18 ਅਗਸਤ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਦਿੱਤੇ ਜਾਣ ਵਾਲੇ ਅਣਮਿੱਥੇ ਸਮੇਂ ਲਈ ਧਰਨੇ ਸਬੰਧੀ ਪਿੰਡਾਂ ’ਚ ਬੈਠਕਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪਿੰਡ ਭਾਗਸਰ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ਦੀ ਅਗਵਾਈ ਹੇਠ ਬੈਠਕ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਸਰਕਾਰ ’ਤੇ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਗੜੇਮਾਰੀ ਕਾਰਨ ਕਣਕ ਦੇ ਹੋਏ ਨੁਕਸਾਨ ਸਬੰਧੀ ਜਾਰੀ ਕੀਤੇ ਮੁਆਵਜ਼ੇ ’ਚੋਂ ਮਜ਼ਦੂਰਾਂ ਨੂੰ ਦਿੱਤਾ ਜਾਣ ਵਾਲਾ ਦਸ ਫੀਸਦੀ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ, ਨਾ ਹੀ ਚੋਣ ਵਾਅਦੇ ਮੁਤਾਬਕ ਪੈਨਸ਼ਨਾਂ ਦੀ ਰਾਸ਼ੀ ’ਚ ਕੋਈ ਵਾਧਾ ਕੀਤਾ ਗਿਆ। ਇਸ ਸਮੇਂ ਜਸਵਿੰਦਰ ਸਿੰਘ ਸੰਗੂਧੌਣ, ਕੁਲਦੀਪ ਸਿੰਘ ਚੜੇਵਾਨ, ਬਲਜੀਤ ਸਿੰਘ ਚਿਬੜਾਂਵਾਲੀ, ਅਮਰੀਕ ਸਿੰਘ ਭਾਗਸਰ, ਹੈਪੀ ਗੰਧੜ, ਜਸਵਿੰਦਰ ਕੌਰ ਦਬੜਾ, ਸਿਮਰਨਜੀਤ ਕੌਰ ਖੁੰਡੇ ਹਲਾਲ, ਸੀਮਾ ਕੌਰ ਚੜੇਵੰਨ ਆਦਿ ਸ਼ਾਮਲ ਸਨ।